ਮੋਹਾਲੀ 


ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਬੁੱਢਾ ਦਲ ਦੇ ਸੱਤਵੇਂ ਜੱਥੇਦਾਰ ਧੰਨ ਧੰਨ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ, ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਜੀ ਦੇ ਜਨਮ ਦਿਹਾੜੇ ਦੀ ਖੁਸ਼ੀ ਵਿੱਚ ਵਿਸ਼ਾਲ ਪ੍ਰਭਾਤ ਫੇਰੀ ਦਾ ਆਯੋਜਨ ਕੀਤਾ ਗਿਆ । ਇਹ ਪ੍ਰਭਾਤ ਫੇਰੀ ਨਿੱਤਨਮ ਦੀ ਅਰਦਾਸ ਉਪਰੰਤ ਸਵੇਰੇ 5:30 ਵਜੇ ਅਰੰਭ ਹੋ ਕੇ ਬ੍ਰਹਮ ਗਿਆਨੀ ਸੰਤ ਬਾਬਾ ਅਜੀਤ ਸਿੰਘ ਜੀ ਦੇ ਅਸਥਾਨ ਹੰਸਾਲੀ ਖੇੜਾ (ਫਤਹਿਗੜ• ਸਾਹਿਬ) ਵਿਖੇ  ਸਮਾਪਤ ਹੋਈ । ਇਸ ਪ੍ਰਭਾਤ ਫੇਰੀ ਵਿੱਚ ਇਲਾਕੇ ਦੀਆਂ ਕਈ ਉੱਘੀਆਂ ਸਖਸ਼ੀਅਤਾਂ ਵਿਸ਼ੇਸ਼ ਤੌਰ ਤੇ ਪਹੁੰਚੀਆਂ ਹੋਈਆਂ ਸਨ।

ਇਸ ਪ੍ਰਭਾਤ ਫੇਰੀ ਵਿੱਚ ਸੰਗਤ ਬੱਸਾਂ, ਕਾਰਾਂ, ਟਰੱਕਾਂ, ਟਰੈਕਟਰ-ਟਰਾਲੀਆਂ, ਸਕੂਟਰਾਂ, ਮੋਟਰਸਾਈਕਲਾਂ ਰਾਹੀੱ ਸ਼ਾਮਲ ਹੋ ਕੇ ਧੰਨ ਧੰਨ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੀਆਂ ਖੁਸ਼ੀਆਂ ਪ੍ਰਾਪਤ ਕਰ ਰਹੀ ਸੀ । ਇਸ ਪ੍ਰਭਾਤ ਫੇਰੀ ਵਿੱਚ ਕੀਰਤਨੀ ਜੱਥੇ ਕੀਰਤਨ ਕਰਕੇ ਸੰਗਤਾਂ ਨੂੰ ਹਰਿ ਜਸ ਸਰਵਣ ਕਰਵਾ ਰਹੇ ਸਨ । ਰਸਤੇ ਵਿੱਚ ਸੰਗਤਾਂ ਵੱਲੋਂ ਗੁਰੂ ਕਾ ਅਤੁੱਟ ਲੰਗਰ ਵਰਤਾਇਆ ਗਿਆ । ਇਹ ਪ੍ਰਭਾਤ ਫੇਰੀ ਸਵੇਰੇ 8 ਵਜੇ ਦੇ ਕਰੀਬ ਹੰਸਾਲੀ ਸਾਹਿਬ ਪੁੱਜੀ। ਸੰਤ ਬਾਬਾ ਪਰਮਜੀਤ ਸਿੰਘ ਜੀ ਹੰਸਾਲੀ ਵਾਲਿਆਂ ਨੇ ਉਚੇਚੇ ਤੌਰ ਤੇ ਪ੍ਰਭਾਤ ਫੇਰੀ ਵਿੱਚ ਆਉਣ ਵਾਲੀਆਂ ਸੰਗਤਾਂ ਦੇ ਦਰਸ਼ਨ ਕੀਤੇ ।  

ਇਸ ਮੌਕੇ ਪ੍ਰਬੰਧਕੀ ਕਮੇਟੀ ਗੁਰਦੁਆਰਾ ਸਿੰਘ ਸ਼ਹੀਦਾਂ, ਸੋਹਾਣਾ ਦੇ ਬੁਲਾਰੇ ਨੇ ਦੱਸਿਆ ਕਿ ਧੰਨ ਧੰਨ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦਾ ਜਨਮ ਦਿਹਾੜਾ 2 ਦਸੰਬਰ ਨੂੰ ਇਸ ਅਸਥਾਨ ਤੇ ਬੜੀ ਸ਼ਰਧਾ ਭਾਵਨਾ ਨਾਲ  ਉਤਸ਼ਾਹ ਪੂਰਵਕ ਮਨਾਇਆ ਜਾ ਰਿਹਾ ਹੈ । ਇਸ ਦਿਨ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ। ਇਸ ਉਪਰੰਤ ਭਾਈ ਮਹਿਲ ਸਿੰਘ ਜੀ ਦਾ ਇੰਟਰਨੈਸ਼ਨਲ ਕਵੀਸ਼ਰੀ ਜੱਥਾ, ਬੀਬੀ ਦਲੇਰ ਕੌਰ ਖਾਲਸਾ ਪੰਡੋਰੀ ਖਾਸ ਵਾਲਿਆਂ ਦਾ ਇੰਟਰਨੈਸ਼ਨਲ ਦਾ ਪੰਥਕ ਢਾਡੀ ਜੱਥਾ, ਭਾਈ ਗੁਰਪ੍ਰੀਤ ਸਿੰਘ ਦਾ ਇੰਨਟਰਨੇਸ਼ਨਲ ਪੰਥਕ ਢਾਡੀ ਜੱਥਾ, ਭਾਈ ਓਂਕਾਰ ਸਿੰਘ ਜੀ ਊਨਾ ਵਾਲੇ, ਸਿੰਘ ਸਾਹਿਬ ਗਿਆਨੀ ਹਰਪਾਲ ਸਿੰਘ ਜੀ ਸ੍ਰੀ ਫਤਿਹਗੜ• ਸਾਹਿਬ ਵਾਲੇ, ਭਾਈ ਬੰਤਾ ਸਿੰਘ ਜੀ ਭਾਈ ਬਿਧੀ ਚੰਦ ਜੀ ਸੰਪ੍ਰਦਾਇ ਵਾਲੇ , ਭਾਈ ਪਿੰਦਰਪਾਲ ਸਿੰਘ ਜੀ ਲੁਧਿਆਣੇ ਵਾਲੇ ਅਤੇ ਉੱਚ ਕੋਟੀ ਦੇ ਪੰਥ ਪ੍ਰਸਿੱਧ ਪ੍ਰਚਾਰਕ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕਰਨਗੇ । ਇਸ ਦਿਨ ਵਿਸ਼ਾਲ ਖੂਨਦਾਨ ਕੈਂਪ ਦਾ ਆਯੋਜਨ ਸਵੇਰੇ 8:00 ਵਜੇ ਤੋਂ ਸ਼ਾਮ 6:00 ਵਜੇ ਤੱਕ ਕੀਤਾ ਜਾਵੇਗਾ। ਗੁਰੂ ਕਾ ਲੰਗਰ ਸਾਰਾ ਦਿਨ ਅਤੁੱਟ ਵਰਤਾਇਆ ਜਾਵੇਗਾ ਜੀ।


Post a Comment

Previous Post Next Post